Joti Jot of Baba Namdev Ji – Vancouver, BC, Canada

Joti Jot of Baba Namdev Ji – Vancouver, BC, Canada

Joti Jot of Baba Namdev Ji – Vancouver, BC, Canada

ਭਗਤ ਨਾਮਦੇਵ ਜੀ ਦਾ ਜੋਤੀ ਜੋਤ ਦਿਵਸ 16-18 ਜਨਵਰੀ ਨੂੰ ਮਨਾਇਆ ਜਾਵੇਗਾ

Published: ਵੈਨਕੂਵਰ,28 ਦਸੰਬਰ (ਮਲਕੀਤ ਸਿੰਘ)

16 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਬ |
18 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ |
ਸਰੀ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ |

ਭਗਤ ਨਾਮਦੇਵ ਸੇਵਾ ਸੋਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜੋਤੀ ਜੋਤ ਦਿਵਸ ਸਬੰਧੀ 16 ਜਨਵਰੀ ਨੂੰ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਧਾਰਮਿਕ ਸਮਾਗਮ ਅਯੋਜਿਤ ਕੀਤਾ ਜਾ ਰਿਹਾ ਹੈ | ਅਤੇ ਇਸ ਸਬੰਧ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਰਸ਼ਨ ਕੈਂਥ,ਬਲਵੰਤ ਕੈਂਥ ਅਤੇ ਮਨਜੀਤ ਫਰਵਾਹਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਸੇਵਾ ਸੋਸਾਇਟੀ ਵੱਲੋਂ ਆਯੋਜਿਤ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 18 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ। ਗੁਰੂ ਕਾ ਅਤੁੱਟ ਲੰਗਰ ਵੀ ਇਸ ਮੌਕੇ ਤੇ ਵਰਤਾਇਆ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ ਕੇ ਪੁੱਜਣ ਦੀ ਦੀ ਬੇਨਤੀ ਕੀਤੀ ਜਾਦੀ ਹੈ |
ਕੈਪਸ਼ਨ ਸਮਾਗਮ ਦਾ ਇੱਕ ਪੋਸਟਰ |

Committee Members:
Bhagat Namdev Society of Vancouver BC.

Darshan Singh Kainth Tel: +1 (604) 897-5848
Manjit Farwaha Tel: +1 (604) 240-2625
Balwant Kainth Tel: +1 (604) 721-4222